ਤਰਨਤਾਰਨ (ਪੰਜਾਬ) ਨਾਲ ਸਬੰਧਤ ਨੌਜਵਾਨ ਬਾਰੇ ਕੈਨੇਡਾ ਤੋਂ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਗੋ-ਲੀ ਮਾਰ ਕੇ ਕ-ਤ-ਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਪੰਜਾਬੀ ਨੌਜਵਾਨ ਪਰਮਬੀਰ ਸਿੰਘ ਔਲਖ ਉਮਰ 29 ਸਾਲ ਜਿਲ੍ਹਾ ਤਰਨਤਾਰਨ ਵਿਚ ਪੈਂਦੇ ਪਿੰਡ ਭਾਗੂਪੁਰ ਦਾ ਰਹਿਣ ਵਾਲਾ ਹੈ। ਨੌਜਵਾਨ ਪਰਮਬੀਰ ਸਿੰਘ ਔਲਖ ਵੀ ਆਪਣੇ ਚੰਗੇ ਭਵਿੱਖ ਦੀ ਭਾਲ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਟੂਡੈਂਟ ਵੀਜ਼ੇ ਉੱਤੇ ਕਰੀਬ ਛੇ ਸਾਲ ਪਹਿਲਾਂ ਕੈਨੇਡਾ ਗਿਆ ਸੀ।
ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਸ ਨੂੰ ਕੈਨੇਡਾ ਦੀ ਪੀਅਰ ਮਿਲ ਗਈ ਸੀ ਅਤੇ ਇਸ ਸਮੇਂ ਉਹ ਆਪਣੀ ਪਤਨੀ ਨਾਲ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਰਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਉੱਥੇ ਇੱਕ ਨੀਗਰੋ ਨੇ ਪਰਮਬੀਰ ਸਿੰਘ ਉੱਤੇ ਕਈ ਗੋ-ਲੀ-ਆਂ ਚਲਾ ਦਿੱਤੀਆਂ। ਇਸ ਦੌਰਾਨ ਨੌਜਵਾਨ ਗੰਭੀਰ ਰੂਪ ਵਿਚ ਜਖਮੀਂ ਹੋ ਗਿਆ। ਉਸ ਨੂੰ ਗੰਭੀਰ ਹਾਲਤ ਵਿਚ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੂੰ 8 ਗੋ-ਲੀ-ਆਂ ਲੱਗ ਗਈਆਂ ਹਨ। ਫਿਲਹਾਲ ਦੋਸ਼ੀ ਨੇ ਨੌਜਵਾਨ ਉੱਤੇ ਫਾ-ਇ-ਰ ਕਿਉਂ ਕੀਤੇ ਹਨ, ਇਸ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ। ਨੌਜਵਾਨ ਪੁੱਤਰ ਨਾਲ ਵਾਪਰੀ ਇਸ ਘਟਨਾ ਦੀ ਖਬਰ ਮਿਲਣ ਤੋਂ ਬਾਅਦ ਪੂਰਾ ਪਰਿਵਾਰ ਸਦਮੇ ਵਿਚ ਹੈ ਅਤੇ ਅਰਦਾਸ ਕਰ ਰਿਹਾ ਹੈ ਕਿ ਉਨ੍ਹਾਂ ਦਾ ਪੁੱਤਰ ਛੇਤੀ ਤੋਂ ਛੇਤੀ ਠੀਕ ਹੋ ਜਾਵੇ।