ਪੰਜਾਬ ਸਰਕਾਰ ਦੁਆਰਾ ਆਉਣ ਵਾਲੇ ਦਿਨਾਂ ਵਿੱਚ 30 ਪੈਸੇ ਪ੍ਰਤੀ ਯੂਨਿਟ ਬਿਜਲੀ ਹੋਰ ਮਹਿੰਗੀ ਕੀਤੀ ਜਾ ਰਹੀ ਹੈ। ਇਹ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ ਤੇ ਤੋਹਫਾ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਵੱਖ ਵੱਖ ਨਾਗਰਿਕਾਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕੇ ਬਿਜਲੀ ਦਰਾਂ ਵਿੱਚ ਕੀਤਾ ਗਿਆ ਵਾਧਾ ਦਾ ਆਦੇਸ਼ ਰੱਦ ਕੀਤਾ ਜਾਵੇ। ਪੰਜਾਬ ਦੇ ਲੋਕ ਤਾਂ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ। ਸਰਕਾਰ ਹੋਂਦ ਵਿੱਚ ਆਉਣ ਤੋਂ ਪਹਿਲਾਂ ਪਾਰਟੀ ਵੱਲੋਂ ਜਨਤਾ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ। ਉਨ੍ਹਾਂ ਵਿਚੋਂ ਕਿਸੇ ਵੀ ਵਾਅਦੇ ਤੇ ਅਮਲ ਨਹੀਂ ਕੀਤਾ ਗਿਆ।
ਵੱਖ ਵੱਖ ਵਿਅਕਤੀਆਂ ਨੇ ਮੀਡੀਆ ਸਾਹਮਣੇ ਸਰਕਾਰ ਦੁਆਰਾ ਵਧਾਏ ਗਏ ਬਿਜਲੀ ਦੇ ਰੇਟਾਂ ਤੇ ਇ-ਤ-ਰਾ-ਜ਼ ਜਤਾਇਆ ਹੈ। ਪੰਜਾਬ ਸਰਕਾਰ ਦੁਆਰਾ ਨਵੇਂ ਸਾਲ ਤੋਂ ਬਿਜਲੀ ਦੀਆਂ ਦਰਾਂ ਵਿੱਚ ਵਾਧੇ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜਨਵਰੀ 2020 ਤੋਂ ਬਿਜਲੀ ਦੀ ਪ੍ਰਤੀ ਯੂਨਿਟ ਦਰ 30 ਪੈਸੇ ਵਧ ਜਾਵੇਗੀ। ਫਿਰੋਜ਼ਪੁਰ ਵਿੱਚ ਲੋਕਾਂ ਨੇ ਮੀਡੀਆ ਸਾਹਮਣੇ ਇਸ ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਬਿਜਲੀ ਪੈਦਾ ਕੀਤੀ ਜਾ ਰਹੀ ਹੈ। ਪਰ ਪੰਜਾਬ ਵਿੱਚ ਬਿਜਲੀ ਦਾ ਰੇਟ ਸਾਰੇ ਸੂਬਿਆਂ ਤੋਂ ਵੱਧ ਹੈ। ਦਿੱਲੀ ਵਿੱਚ ਪੰਜਾਬ ਦੇ ਮੁਕਾਬਲੇ ਬਿਜਲੀ ਵੀ ਬਹੁਤ ਹੀ ਸ-ਸ-ਤੀ ਹੈ।
ਇੱਕ ਹੋਰ ਵਿਅਕਤੀ ਦੇ ਦੱਸਣ ਅਨੁਸਾਰ ਇੱਥੇ ਤੇਲ ਸਬਜ਼ੀ ਕਿਰਾਇਆ ਅਤੇ ਬਿਜਲੀ ਸਭ ਦੇ ਰੇਟ ਵਧਾ ਦਿੱਤੇ ਗਏ ਹਨ। ਸਰਕਾਰ ਨੇ ਲੋਕਾਂ ਨਾਲ ਕਿੰਨੇ ਹੀ ਵਾਅਦੇ ਕੀਤੇ ਸਨ। ਲੋਕਾਂ ਨੂੰ ਹੋਰ ਸਹੂਲਤਾਂ ਦੇਣ ਦੀ ਬਜਾਏ ਪੁਰਾਣੀਆਂ ਸਹੂਲਤਾਂ ਵੀ ਖੋਹੀਆਂ ਜਾ ਰਹੀਆਂ ਹਨ ਕਿ ਸਾਰਾ ਬੋਝ ਪੰਜਾਬ ਦੇ ਲੋਕਾਂ ਦੇ ਲੋਕਾਂ ਤੇ ਹੀ ਪਾ ਦੇਣਾ ਹੈ। ਇੱਥੇ ਬਿਜਲੀ ਦਾ ਰੇਟ ਪ੍ਰਤੀ ਯੂਨਿਟ ਬਹੁਤ ਜ਼ਿਆਦਾ ਹੈ। ਫੇਰ ਦਿੱਲੀ ਸਰਕਾਰ ਸ-ਸ-ਤੀ ਬਿਜਲੀ ਕਿਵੇਂ ਦੇ ਰਹੀ ਹੈ। ਉਥੇ ਤਾਂ ਬਿਜਲੀ ਪੈਦਾ ਵੀ ਨਹੀਂ ਹੁੰਦੀ। ਲੋਕਾਂ ਨੇ ਬਿਜਲੀ ਦਰਾਂ ਵਿੱਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ ਕੀਤੀ ਹੈ।