ਖਬਰ ਮਿਲੀ ਹੈ ਕਿ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ ਸਵੇਰੇ ਫੌਜ ਦਾ ਇੱਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਇਹ ਹੈਲੀਕਾਪਟਰ ਰਣਜੀਤ ਸਾਗਰ ਡੈਮ ਵਿੱਚ ਡਿੱਗ ਗਿਆ ਹੈ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਇਸ ਫੌਜ ਦੇ ਹੈਲੀਕਾਪਟਰ ਵਿੱਚ ਇੱਕ ਪਾਇਲਟ ਅਤੇ ਇਕ ਸਹਿ-ਪਾਇਲਟ ਸਵਾਰ ਸਨ। ਪਰ ਹਾਦਸੇ ਹੋਣ ਤੋਂ ਪਹਿਲਾਂ ਹੀ ਦੋਵੇਂ ਪਾਇਲਟ ਇਸ ਹਾਦਸੇ ਤੋਂ ਬਚਣ ਵਿੱਚ ਕਾਮਯਾਬ ਰਹੇ ਹਨ।
ਹਾਲਾਂਕਿ ਅਜੇ ਦੋਵਾਂ ਦੀ ਭਾਲ ਕੀਤੀ ਜਾ ਰਹੀ ਹੈ, ਪਰ ਪੁਲਿਸ ਦੇ ਦੱਸਣ ਅਨੁਸਾਰ ਜਦੋਂ ਹੈਲੀਕਾਪਟਰ ਰਣਜੀਤ ਸਾਗਰ ਡੈਮ ਦੇ ਵਿੱਚ ਹਾਦਸਾਗ੍ਰਸਤ ਹੋਇਆ ਤਾਂ ਇਸ ਦੌਰਾਨ ਕਿਸੇ ਦੇ ਵੀ ਅੰਦਰ ਹੋਣ ਦੀ ਸੰਭਾਵਨਾ ਨਹੀਂ ਹੈ। ਫ਼ੌਜ ਦੇ ਜਵਾਨਾਂ ਦੇ ਨਾਲ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਫਿਲਹਾਲ ਮੌਕੇ ਉਤੇ ਪਹੁੰਚ ਗਈਆਂ ਹਨ ਅਤੇ ਬਚਾਅ ਕਾਰਜ ਜਾਰੀ ਕੀਤੇ ਗਏ ਹਨ।
ਤੁਹਾਨੂੰ ਦੱਸ ਦੇਈਏ ਕਿ ਇਹ ਹਾਦਸਾ ਅੱਜ ਸਵੇਰੇ 10.20 ਵਜੇ ਜਾਣ ਕੇ ਮੰਗਲਵਾਰ ਸਵੇਰੇ ਵਾਪਰਿਆ ਹੈ। ਫੌਜ ਦੇ ਏਵਨ ਸਕੁਐਡਰਨ ਦੇ ਇਸ ਹੈਲੀਕਾਪਟਰ ਵਲੋਂ ਮਾਮੂਨ ਕੈਂਟ ਤੋਂ ਉਡਾਣ ਭਰੀ ਗਈ ਸੀ। ਜਦੋਂ ਇਹ ਹੈਲੀਕਾਪਟਰ ਰਣਜੀਤ ਸਾਗਰ ਡੈਮ ਦੇ ਬਹੁਤ ਨੇੜੇ ਸੀ ਤਾਂ ਇਹ ਹਾਦਸਾਗ੍ਰਸਤ ਹੋ ਗਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਕ ਪਹਾੜੀ ਨਾਲ ਟਕਰਾਉਣ ਦੇ ਕਾਰਨ ਇਹ ਸਿੱਧਾ ਡੈਮ ਵਿੱਚ ਜਾ ਡਿੱਗਿਆ।