ਪੰਜਾਬ ਦੇ ਮੁੱਖ ਮੰਤਰੀ, ਚਰਨਜੀਤ ਸਿੰਘ ਚੰਨੀ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇ, ਕੀਤੇ ਦਰਸ਼ਨ

Punjab

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਮੰਤਰੀਮੰਡਲ ਦੇ ਮੈਬਰਾਂ ਅਤੇ 30 ਲੋਕਾਂ ਦੇ ਨਾਲ ਵੀਰਵਾਰ ਨੂੰ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਪਹੁੰਚੇ ਉਹ ਕਰਤਾਰਪੁਰ ਗਲਿਆਰੇ ਤੋਂ ਹੋਕੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ। ਕਰਤਾਰਪੁਰ ਗਲਿਆਰਾ ਪਾਕਿਸਤਾਨ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਨੂੰ ਗੁਰਦਾਸਪੁਰ ਜਿਲਾ ਸਥਿਤ ਡੇਰਾ ਬਾਬਾ ਨਾਨਕ ਗੁਰਦੁਆਰਾ ਸਾਹਿਬ ਨਾਲ ਜੋੜਦਾ ਹੈ। ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਯੰਤੀ ਦੇ ਮੱਦੇਨਜਰ ਦੋਵਾਂ ਦੇਸ਼ਾਂ ਦੇ ਵਿੱਚ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ ਗਿਆ ਹੈ। ਜਿਸਦੇ ਦਰਸ਼ਨ ਕਰਨ ਜਾਣ ਲਈ ਵੀਜੇ ਦੀ ਜ਼ਰੂਰਤ ਨਹੀਂ ਹੈ।

ਤੁਹਾਨੂੰ ਦੱਸ ਦੇਈਏ ਕਿ ਬੀਤੇ ਸਮੇਂ ਕੋਵਿਡ – 19 ਕਰੋਨਾ ਮਹਾਂਮਾਰੀ ਦੇ ਕਾਰਨ ਇਹ ਲਾਂਘਾ ਤਕਰੀਬਨ 20 ਮਹੀਨਿਆਂ ਤੋਂ ਬੰਦ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਟਰੱਸਟ ਦੇ ਬੁਲਾਰੇ ਆਮਿਰ ਹਾਸ਼ਮੀ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦਾ ਇੱਕ ਪ੍ਰਤੀਨਿਧਮੰਡਲ ਗੁਰਦੁਆਰਾ ਦਰਬਾਰ ਸਾਹਿਬ ਪਹੁੰਚਿਆ ਹੈ ਅਤੇ ਹਾਸ਼ਮੀ ਨੇ ਕਿਹਾ ਭਾਰਤ ਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਮੰਤਰੀਮੰਡਲ ਦੇ ਮੈਬਰਾਂ ਸਹਿਤ 30 ਲੋਕਾਂ ਦੇ ਵਫਦ ਨਾਲ ਕਰਤਾਰਪੁਰ ਗਲਿਆਰੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇ।

ਕਰਤਾਰਪੁਰ ਸਾਹਿਬ ਕੰਮਕਾਜ ਪ੍ਰਬੰਧਕ ਇਕਾਈ ਦੇ ਮੁੱਖ ਕਾਰਜਕਾਰੀ ਅਧਿਕਾਰੀ ਮੋਹੰਮਦ ਲਤੀਫ ਨੇ ਦੱਸਿਆ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਕਮੀਸਨਰ ਗੁਜਰਾਂਵਾਲਾ ਵਲੋਂ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਤੋਂ ਇੱਕ ਦਿਨ ਪਹਿਲਾਂ ਇੱਥੇ ਪਹੁੰਚੇ ਭਾਰਤੀ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਹੈ।

ਭਾਰਤ ਤੋਂ 28 ਸਿੱਖਾਂ ਦਾ ਪਹਿਲਾ ਜੱਥਾ ਬੁੱਧਵਾਰ ਨੂੰ ਕਰਤਾਰਪੁਰ ਗਲਿਆਰੇ ਤੋਂ ਪਾਕਿਸਤਾਨ ਵਿੱਚ ਪਵਿੱਤਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਸੀ। ਲਤੀਫ ਨੇ ਕਿਹਾ ਕਿ ਵੀਰਵਾਰ ਨੂੰ 100 ਭਾਰਤੀ ਸ਼ਰਧਾਲੂਆਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਆਉਣ ਦੀ ਉਂਮੀਦ ਹੈ। ਗੁਰਪੁਰਬ 19 ਨਵੰਬਰ ਨੂੰ ਮਨਾਇਆ ਜਾਵੇਗਾ। ਇਸ ਦਿਹਾੜੇ ਨੂੰ ਮਨਾਉਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ।

Leave a Reply

Your email address will not be published. Required fields are marked *