ਰੋਜੀ-ਰੋਟੀ ਲਈ ਅਮਰੀਕਾ ਗਏ ਨੌਜਵਾਨ ਦੀ ਭੇਦਭਰੇ ਹਾਲਤਾਂ ਵਿਚ ਮੌਤ, ਪਰਿਵਾਰ ਵਲੋਂ ਸਰਕਾਰ ਨੂੰ ਮਦਦ ਦੀ ਗੁਹਾਰ

Punjab

ਦਿਲ ਵਿਚ ਵੱਡੀਆਂ ਉਮੀਦਾਂ ਲੈ ਕੇ ਪੰਜਾਬ ਦੇ ਅਨੇਕਾਂ ਨੌਜਵਾਨ ਪ੍ਰਦੇਸ਼ਾਂ ਵੱਲ ਗਏ ਹਨ ਤਾਂ ਕਿ ਉਹ ਆਪਣੇ ਭਵਿੱਖ ਨੂੰ ਬਿਹਤਰ ਬਣਾ ਸਕਣ। ਆਪਣੀ ਮਿਹਨਤ ਦੀ ਬਦੌਲਤ ਪੰਜਾਬੀਆਂ ਨੇ ਚੰਗੇ ਮੁਕਾਮ ਵੀ ਹਾਸਿਲ ਕਰੇ ਹਨ। ਪਰ ਕਈ ਆਪਣੇ ਪਰਿਵਾਰ ਤੋਂ ਦੂਰ ਬੈਠੇ ਆਪਣੀਆਂ ਉਮੀਦਾਂ ਅੱਧਵਾਟੇ ਹੀ ਛੱਡ ਜਿੰਦਗੀ ਨੂੰ ਅਲਵਿਦਾ ਆਖ ਗਏ ਹਨ। ਇਹੋ ਜਿਹੀ ਹੀ ਇਕ ਦੁਖਦਾਈ ਖ਼ਬਰ ਜਿਲ੍ਹਾ ਤਰਨਤਾਰਨ ਤੋਂ ਸਾਹਮਣੇ ਆਈ ਹੈ।

ਇਥੋ ਮਿਹਨਤ ਮਜਦੂਰੀ ਕਰਨ ਲਈ ਕਰੀਬ 7 ਸਾਲ ਪਹਿਲਾਂ ਅਮਰੀਕਾ ਗਏ ਇੱਕ ਨੌਜਵਾਨ ਦੀ ਬੈਨਸਾਲੇਮ ਵਿੱਚ ਅਚਾਨਕ ਮੌਤ ਹੋ ਜਾਣ ਦਾ ਦਖਦਾਈ ਖ਼ਬਰ ਪ੍ਰਾਪਤ ਹੋਈ ਹੈ। ਇਸ ਮ੍ਰਿਤਕ ਨੌਜਵਾਨ ਦੀ ਪਹਿਚਾਣ ਬਲਜੀਤ ਸਿੰਘ ਪੁੱਤਰ ਗੁਰਮੇਜ ਸਿੰਘ ਨਿਵਾਸੀ ਭੇਲ ਢਾਏ ਵਾਲਾ ਜਿਲਾ ਤਰਨਤਾਰਨ ਦੇ ਤੌਰ ਉੱਤੇ ਹੋਈ ਹੈ। ਇਸ ਮੰਦਭਾਗੀ ਖਬਰ ਦਾ ਪਤਾ ਲੱਗਣ ਦੇ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਬਲਜੀਤ ਸਿੰਘ ਦੇ ਮ੍ਰਿਤਕ ਸਰੀਰ ਨੂੰ ਭਾਰਤ ਲਿਆਉਣ ਲਈ ਪਰਿਵਾਰਿਕ ਮੈਬਰਾਂ ਵਲੋਂ ਭਾਰਤ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਗਈ ਹੈ।

ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਬੀਤੇ ਕੱਲ ਸ਼ਾਮ ਨੂੰ ਅਮਰੀਕਾ ਤੋਂ ਫ਼ੋਨ ਦੇ ਦੁਆਰੇ ਪਰਵਾਰਿਕ ਮੈਬਰਾਂ ਨੂੰ ਸੂਚਨਾ ਮਿਲੀ ਕਿ ਬਲਜੀਤ ਸਿੰਘ ਦੀ ਅਚਾਨਕ ਮੌਤ ਹੋ ਗਈ ਹੈ। ਪੁੱਤਰ ਦੀ ਮੌਤ ਦੀ ਖਬਰ ਸੁਣਦਿਆਂ ਹੀ ਜਿੱਥੇ ਪਰਿਵਾਰ ਉੱਤੇ ਦੁਖਾਂ ਦਾ ਪਹਾੜ ਟੁੱਟ ਪਿਆ, ਉੱਥੇ ਹੀ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਦੋੜ ਗਈ। ਦੱਸਿਆ ਜਾ ਰਿਹਾ ਹੈ ਕਿ ਬਲਜੀਤ ਸਿੰਘ ਅਮਰੀਕਾ ਵਿੱਚ ਡਰਾਈਵਰ ਦੀ ਨੌਕਰੀ ਕਰਦਾ ਸੀ ਅਤੇ ਉਹ ਪਿਛਲੇ ਤਕਰੀਬਨ 7 ਸਾਲਾਂ ਤੋਂ ਉੱਥੇ ਰਹਿ ਰਿਹਾ ਸੀ। ਥੋੜ੍ਹੇ ਸਮੇਂ ਬਾਅਦ ਹੀ ਉਹ ਆਪਣੇ ਘਰ ਆਪਣੇ ਪਰਵਾਰਿਕ ਮੈਬਰਾਂ ਨੂੰ ਮਿਲਣ ਲਈ ਆਉਣ ਵਾਲਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਬਲਜੀਤ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋ ਸਕਦੀ ਹੈ।

Leave a Reply

Your email address will not be published. Required fields are marked *