ਸਕੂਲ ਤੋਂ ਪੇਪਰ ਦੇਕੇ ਬਾਹਰ ਨਿਕਲ ਰਹੇ ਨੌਜਵਾਨ ਨਾਲ, ਪੁਰਾਣੀ ਰੰਜਿਸ਼ ਵਾਲੇ ਕਰ ਗਏ ਵੱਡਾ ਕਾਂਡ, ਪੜ੍ਹੋ ਪੂਰੀ ਖ਼ਬਰ

Punjab

ਪੰਜਾਬ ਵਿਚ ਜਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲ ਦੇ ਬਾਹਰ ਗੁੰਡਾਗਰਦੀ ਦਾ ਨੰਗਾ ਨਾਚ ਉਸ ਸਮੇਂ ਦੇਖਿਆ ਗਿਆ ਜਦੋਂ ਆਪਣਾ ਪੇਪਰ ਦੇਕੇ ਸਕੂਲ ਤੋਂ ਬਾਹਰ ਨਿਕਲ ਰਹੇ ਇੱਕ ਨੌਜਵਾਨ ਨਾਲ ਅਣਪਛਾਤੇ ਵਿਅਕਤੀਆਂ ਨੇ ਕੁੱਟਮਾਰ ਕਰ ਦਿੱਤੀ। ਨੌਜਵਾਨ ਉੱਤੇ ਤੇਜਧਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਗਿਆ ਹੈ।

ਉਸ ਨੂੰ ਇਲਾਜ ਦੇ ਲਈ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਦੇ ਵਲੋਂ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਇਸ ਕੁੱਟਮਾਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਿਵਲ ਲਾਈਨ ਦੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਹਰਨੂਰ ਨਾਮ ਦਾ ਇਹ ਨੌਜਵਾਨ ਸਕੂਲ ਵਿੱਚੋਂ ਆਪਣਾ ਹਿਸਟਰੀ ਦਾ ਪੇਪਰ ਦੇ ਕੇ ਬਾਹਰ ਆ ਰਿਹਾ ਸੀ। ਇਸੇ ਦੌਰਾਨ ਸਕੂਲ ਦੇ ਬਾਹਰ ਕੁੱਝ ਵਿਅਕਤੀਆਂ ਨੇ ਪੁਰਾਣੀ ਰੰਜਸ਼ ਦੇ ਚਲਦਿਆਂ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮੌਕੇ ਉੱਤੇ ਪਹੁੰਚੀ ਪੁਲਿਸ ਵਲੋਂ 395 ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਪੂਰੀ ਜਾਂਚ ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਵਿਚ ਵਾਧਾ ਕਰਦਿਆਂ ਪੁਲਿਸ ਨੇ ਦੱਸਿਆ ਕਿ ਇਸ ਕੁੱਟਮਾਰ ਦੇ ਮਾਮਲੇ ਵਿੱਚ ਉਨ੍ਹਾਂ ਦੇ ਵਲੋਂ 4 ਨੌਜਵਾਨਾਂ ਸਮੇਤ ਕੁੱਝ ਅਣਪਛਾਤੇ ਵਿਅਕਤੀਆਂ ਉੱਤੇ ਪਰਚਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੋ ਵੀ ਇਸ ਮਾਮਲਾਂ ਵਿੱਚ ਦੋਸ਼ੀ ਪਾਇਆ ਜਾਵੇਗਾ ਉਸਨੂੰ ਸਖ਼ਤ ਸਜਾ ਦਿੱਤੀ ਜਾਵੇਗੀ। ਇਸ ਮੌਕੇ ਉੱਤੇ ਪੀੜਤ ਹਰਨੂਰ ਦੀ ਭੈਣ ਨੇ ਕਿਹਾ ਕਿ ਉਸਦਾ ਭਰਾ ਜਦੋਂ ਪੇਪਰ ਦੇਕੇ ਸਕੂਲ ਤੋਂ ਬਾਹਰ ਆਇਆ ਤਾਂ ਕੁੱਝ ਵਿਅਕਤੀਆਂ ਨੇ ਉਸਦੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਉਸ ਉੱਤੇ ਤੇਜਧਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਗਿਆ । ਹੁਣ ਪਟਿਆਲੇ ਦੇ ਰਜਿੰਦਰਾ ਹਸਪਤਾਲ ਦੇ ਵਿੱਚ ਉਸਦਾ ਇਲਾਜ ਚੱਲ ਰਿਹਾ ਹੈ। ਜਿੱਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੀੜਤ ਪਰਿਵਾਰ ਨੇ ਪੁਲਿਸ ਨੂੰ ਇਸ ਵਾਰਦਾਤ ਵਿਚ ਸ਼ਾਮਲ ਦੋਸ਼ੀਆਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਸਬੰਧੀ ਇਨਸਾਫ ਦੀ ਗੁਹਾਰ ਲਾਈ ਹੈ।

Leave a Reply

Your email address will not be published. Required fields are marked *