ਪਲਾਟ ਤੇ ਕਬਜੇ ਨੂੰ ਲੈ ਕੇ ਦੋ ਧਿਰਾਂ ਵਿਚ ਜਬਰਦਸਤ ਝੜਪ, 70 ਸਾਲ ਦੇ ਬੁਜੁਰਗ ਦੀ ਗਈ ਜਾਨ, ਪੜ੍ਹੋ ਪੂਰੀ ਖ਼ਬਰ

Punjab

ਪੰਜਾਬ ਦੇ ਜਿਲ੍ਹਾ ਲੁਧਿਆਣਾ ਵਿੱਚ ਪਲਾਟ ਉੱਤੇ ਕਬਜੇ ਨੂੰ ਲੈ ਕੇ ਦੋ ਧਿਰਾਂ ਦੇ ਵਿਚਕਾਰ ਖੂਨੀ ਝੜਪ ਹੋ ਗਈ। ਇਸ ਦੌਰਾਨ ਇਕ 70 ਸਾਲ ਦੇ ਬਜੁਰਗ ਆਦਮੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਲੋਕ ਵੀ ਇਸ ਲੜਾਈ ਵਿੱਚ ਜਖ਼ਮੀ ਹੋ ਗਏ। ਪੁਲਿਸ ਵਲੋਂ ਮਾਮਲਾ ਦਰਜ ਕਰ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਿਲ੍ਹਾ ਲੁਧਿਆਣਾ ਦੇ ਪਿੰਡ ਡੱਲਾ ਵਿੱਚ ਇੱਕ ਪਲਾਟ ਉੱਤੇ ਕੱਬਜਾ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਖੂਨੀ ਝੜਪ ਹੋ ਗਈ। ਇਸ ਵਿੱਚ ਇੱਕ ਦੀ ਮੌਤ ਅਤੇ ਪੰਜ ਲੋਕਾਂ ਦੇ ਜਖਮੀ ਹੋਣ ਦੀ ਖਬਰ ਹੈ। ਦੋ ਧਿਰਾਂ ਵਿੱਚ ਹੋਏ ਇਸ ਖੂਨੀ ਖੇਡ ਵਿੱਚ ਮ੍ਰਿਤਕ 70 ਸਾਲ ਦੇ ਬਲਦੇਵ ਸਿੰਘ ਦੇ ਬੇਟੇ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਘਰ ਦੇ ਕੋਲ ਇੱਕ ਪਲਾਟ ਹੈ ਜਿਸ ਉੱਤੇ ਕਬਜਾ ਕਰਨ ਦੇ ਇਰਾਦੇ ਨਾਲ ਸਾਡੇ ਹੀ ਪਿੰਡ ਦੇ ਕੁੱਝ ਲੋਕ ਪਹੁੰਚੇ ਸਨ।

ਜਦੋਂ ਅਸੀਂ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਵਲੋਂ ਤੇਜਧਾਰ ਹਥਿਆਰਾਂ ਦੇ ਨਾਲ ਸਾਡੇ ਉਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਦੌਰਾਨ ਮੇਰੇ ਪਿਤਾ ਬਲਦੇਵ ਸਿੰਘ ਭਰਜਾਈ ਰਣਜੀਤ ਕੌਰ ਅਤੇ ਮੈਂ ਗੰਭੀਰ ਰੂਪ ਵਿਚ ਜਖਮੀ ਹੋ ਗਏ। ਇਸ ਹਮਲੇ ਦੇ ਦੌਰਾਨ ਮੇਰੇ ਪਿਤਾ ਬਲਦੇਵ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ। ਅਸੀਂ ਗੰਭੀਰ ਜਖਮੀ ਹਾਲਤ ਦੇ ਵਿੱਚ ਆਪਣੇ ਪਿਤਾ ਬਲਦੇਵ ਸਿੰਘ ਨੂੰ ਹਠੂਰ ਸਿਵਲ ਹਸਪਤਾਲ ਲੈ ਕੇ ਪਹੁੰਚੇ। ਜਿੱਥੇ ਇਲਾਜ ਦੇ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਅਤੇ ਮੇਰੀ ਭਰਜਾਈ ਰਣਜੀਤ ਕੌਰ ਦੀ ਅੱਖ ਉੱਤੇ ਗੰਭੀਰ ਸੱਟ ਹੋਣ ਦੇ ਚਲਦਿਆਂ ਸਿਵਲ ਹਸਪਤਾਲ ਹਠੂਰ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਜਗਰਾਉਂ ਰੈਫਰ ਕਰ ਦਿੱਤਾ।

ਇਸ ਮਾਮਲੇ ਬਾਰੇ ਥਾਣਾ ਹਠੂਰ ਦੇ ਏ ਐਸ ਆਈ ASI ਕੁਲਦੀਪ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਵਿਚ ਹੋਈ ਖੂਨੀ ਝੜਪ ਵਿੱਚ ਇੱਕ ਵਿਅਕਤੀ ਦੀ ਮੌਤ ਅਤੇ ਪੰਜ ਲੋਕਾਂ ਦੇ ਜਖਮੀ ਹੋਣ ਦੀ ਜਾਣਕਾਰੀ ਮਿਲੀ ਹੈ। ਪੁਲਿਸ ਨੇ ਮ੍ਰਿਤਕ ਬਲਦੇਵ ਸਿੰਘ ਦੇ ਪੁੱਤਰ ਸੁਖਵਿੰਦਰ ਸਿੰਘ ਦੇ ਬਿਆਨ ਉੱਤੇ ਬਲਵਿੰਦਰ ਸਿੰਘ ਅਰਸ਼ਵਿੰਦਰ ਸਿੰਘ ਗੁਰਸ਼ਵਿੰਦਰ ਸਿੰਘ ਅਤੇ ਅਰਸ਼ਦੀਪ ਉੱਤੇ ਮਾਮਲਾ ਦਰਜ ਕਰ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *