ਪੰਜਾਬ ਵਿਚ ਜਿਲ੍ਹਾ ਲੁਧਿਆਣਾ ਦੇ ਕਾਕੋਵਾਲ ਰੋਡ ਦੀ ਬਾਵਿਆ ਕਲੌਨੀ ਦੇ ਵਿੱਚ ਰਹਿਣ ਵਾਲੇ ਗੁਰਪ੍ਰੀਤ ਸਿੰਘ ਦੇ ਘਰ ਤੇ ਗੋਲੀ ਚਲਾਉਣ ਵਾਲੇ ਦੋ ਆਰੋਪੀਆਂ ਦੀ ਪਹਿਚਾਣ ਹੋ ਗਈ ਹੈ। ਇਸ ਮਾਮਲੇ ਵਿਚ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਵਲੋਂ ਗੁਰਪ੍ਰੀਤ ਸਿੰਘ ਦੀ ਸ਼ਿਕਾਇਤ ਉੱਤੇ ਨਿਊ ਮਾਧੋਪੁਰੀ ਇਲਾਕੇ ਦੇ ਵਿੱਚ ਰਹਿਣ ਵਾਲੇ ਵਿਸ਼ੁ ਕੈਂਥ ਅਮਨਜੋਤ ਚੌਹਾਨ ਅਤੇ ਦੋ ਅਣਪਛਾਤੇ ਆਰੋਪੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਵਲੋਂ ਇਨ੍ਹਾਂ ਆਰੋਪੀਆਂ ਦੇ ਖਿਲਾਫ ਹੱਤਿਆ ਦੀ ਕੋਸ਼ਿਸ਼ ਕਰਨ ਆਰੰਸ ਐਕਟ ਸਹਿਤ ਕਈ ਹੋਰ ਧਾਰਾਵਾਂ ਦੇ ਨਾਲ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਆਰੋਪੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਜਲਦੀ ਹੀ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਸ ਮਾਮਲੇ ਦੀ ਗੁਰਪ੍ਰੀਤ ਸਿੰਘ ਵਲੋਂ ਪੁਲਿਸ ਦੇ ਕੋਲ ਦਰਜ ਕਰਾਈ ਗਈ ਸ਼ਿਕਾਇਤ ਦੇ ਮੁਤਾਬਕ ਉਹ ਘੁਮਾਰਮੰਡੀ ਵਿਚ ਸਥਿਤ ਇੱਕ ਕਾਲਜ ਵਿੱਚ ਪੜ੍ਹਾਈ ਕਰਦਾ ਹੈ। ਇਸ ਕਾਲਜ ਦੇ ਕੁੱਝ ਨੌਜਵਾਨਾਂ ਨੇ ਉਸ ਨੂੰ ਪ੍ਰਧਾਨ ਬਣਾਉਣਾ ਸੀ ਲੇਕਿਨ ਕੁੱਝ ਨੌਜਵਾਨਾਂ ਨੇ ਵਿਰੋਧ ਕੀਤਾ ਤਾਂ ਉਸ ਨੂੰ ਉਪਪ੍ਰਧਾਨ ਬਣਾ ਦਿੱਤਾ ਗਿਆ। ਬਾਅਦ ਵਿੱਚ ਆਰੋਪੀ ਅਮਨਜੋਤ ਚੌਹਾਨ ਨੂੰ ਪ੍ਰਧਾਨ ਬਣਾ ਦਿੱਤਾ ਗਿਆ। ਇਹ ਆਰੋਪੀ ਉਸ ਨਾਲ ਰੰਜਸ਼ ਰੱਖਦੇ ਸਨ। ਇਸ ਕਾਰਨ ਬੀਤੇ ਦਿਨ ਆਰੋਪੀਆਂ ਨੇ ਉਸ ਦੇ ਘਰ ਦੇ ਬਾਹਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਨੇ ਅਤੇ ਉਸਦੀ ਮਾਂ ਨੇ ਉੱਥੋਂ ਭੱਜਕੇ ਆਪਣੀ ਜਾਨ ਨੂੰ ਬਚਾਇਆ।
ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕਰ ਰਹੇ ਏ ਐੱਸ ਆਈ ASI ਜਸਵੀਰ ਸਿੰਘ ਨੇ ਦੱਸਿਆ ਕਿ ਆਰੋਪੀ ਅਜੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਉਨ੍ਹਾਂ ਦੀ ਤਲਾਸ਼ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਤੋਂ ਜਲਦ ਹੀ ਇਨ੍ਹਾਂ ਆਰੋਪੀਆਂ ਨੂੰ ਪੁਲੀਸ ਵਲੋਂ ਗ੍ਰਿਫਤਾਰ ਕਰ ਲਿਆ ਜਾਵੇਗਾ।