ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਪੰਜਾਬ ਵਿੱਚ ਬਟਾਲੇ ਦੇ ਨੇੜਲੇ ਪਿੰਡ ਦਬਾਵਾਲੀ ਵਿੱਚ ਦੋ ਪਾਠੀ ਸਿੰਘਾਂ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਡਿਊਟੀ ਨੂੰ ਲੈ ਕੇ ਆਪਸ ਵਿਚ ਤਕਰਾਰ ਹੋ ਗਿਆ। ਇਨ੍ਹਾਂ ਦੋਵੇਂ ਸਿੰਘਾਂ ਦੇ ਵਿੱਚ ਲੜਾਈ ਇੰਨਾ ਜਿਆਦਾ ਵੱਧ ਗਈ ਕਿ ਇੱਕ ਪਾਠੀ ਸਿੰਘ ਨੇ ਤੇਜਧਾਰ ਹਥਿਆਰ ਦੇ ਨਾਲ ਦੂਜੇ ਪਾਠੀ ਦੀ ਹੱਤਿਆ ਕਰ ਦਿੱਤੀ।
ਇਸ ਮਾਮਲੇ ਸਬੰਧੀ ਪੰਜਾਬ ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਇਹ ਘਟਨਾ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਡਿਊਟੀ ਨੂੰ ਲੈ ਕੇ ਹੋਈ ਹੈ। ਉਨ੍ਹਾਂ ਦੱਸਿਆ ਕਿ ਡਿਊਟੀ ਨੂੰ ਲੈ ਕੇ ਦੋ ਪਾਠੀ ਸਿੰਘਾਂ ਵਿੱਚ ਲੜਾਈ ਹੋ ਗਈ। ਵੇਖਦੇ ਹੀ ਵੇਖਦੇ ਇਹ ਤਕਰਾਰ ਇੰਨਾ ਵੱਧ ਗਿਆ ਕਿ ਇੱਕ ਨੇ ਦੂਜੇ ਉਪਰ ਤੇਜ ਧਾਰਦਾਰ ਹਥਿਆਰ ਦੇ ਨਾਲ ਹਮਲਾ ਕਰ ਦਿੱਤਾ ਅਤੇ ਇਸ ਹਮਲੇ ਦੇ ਵਿੱਚ ਉਸ ਦੀ ਮੌਤ ਹੋ ਗਈ ਹੈ।
ਪੁਲਿਸ ਵਲੋਂ ਦੱਸਿਆ ਗਿਆ ਕਿ ਮ੍ਰਿਤਕ ਪਾਠੀ ਸਿੰਘ ਦੀ ਪਹਿਚਾਣ ਕਸ਼ਮੀਰ ਸਿੰਘ ਦੇ ਤੌਰ ਉੱਤੇ ਹੋਈ ਹੈ। ਪੁਲਿਸ ਦੇ ਵਲੋਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਬਟਾਲਾ ਹਸਪਤਾਲ ਦੇ ਵਿੱਚ ਕਰਵਾਇਆ ਜਾ ਰਿਹਾ ਹੈ ਅਤੇ ਕਤਲ ਦੇ ਮਾਮਲੇ ਨੂੰ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਕਸ਼ਮੀਰ ਸਿੰਘ (ਮ੍ਰਿਤਕ ਪਾਠੀ) ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਅਵਤਾਰ ਸਿੰਘ ਦੇ ਘਰ ਵਿਚ ਸ਼੍ਰੀ ਅਖੰਡ ਪਾਠ ਸਾਹਿਬ ਦਾ ਪਾਠ ਚੱਲ ਰਿਹਾ ਸੀ ਅਤੇ ਉੱਥੇ ਕਸ਼ਮੀਰ ਸਿੰਘ ਅਤੇ ਲਖਬੀਰ ਸਿੰਘ ਆਪਣੀ ਡਿਊਟੀ ਨਿਭਾ ਰਹੇ ਸਨ ਕਿ ਇਸੇ ਦੌਰਾਨ ਦੋਵਾਂ ਵਿੱਚ ਪਾਠ ਦੀ ਡਿਊਟੀ ਦੇ ਸਮੇਂ ਨੂੰ ਲੈ ਕੇ ਤਕਰਾਰ ਹੋ ਗਿਆ। ਪਹਿਲਾਂ ਤਾਂ ਇਹ ਤਕਰਾਰ ਆਪਸੀ ਹੱਥਾਂ ਪਾਈ ਤੱਕ ਪਹੁੰਚਿਆ ਅਤੇ ਬਾਅਦ ਵਿੱਚ ਲਖਬੀਰ ਸਿੰਘ ਨੇ ਤੇਜ਼ਧਾਰ ਹਥਿਆਰ ਦੇ ਨਾਲ ਕਸ਼ਮੀਰ ਸਿੰਘ ਦੇ ਉੱਤੇ ਹਮਲਾ ਕਰ ਦਿੱਤਾ ਜਿਸ ਦੇ ਨਾਲ ਕਸ਼ਮੀਰ ਸਿੰਘ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਥਾਣਾ ਘਨਿਆ ਦੇ ਬਾਂਗੜ ਦੀ ਪੁਲਿਸ ਟੀਮ ਦੇ ਵਲੋਂ ਮਾਮਲਾ ਨੂੰ ਦਰਜ ਕਰ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਨੀਚੇ ਦੇਖੋ ਇਸ ਖ਼ਬਰ ਨਾਲ ਜੁੜੀ ਹੋਈ ਵੀਡੀਓ ਰਿਪੋਰਟ