ਪੰਜਾਬ ਰਾਜ ਦੇ ਅਬੋਹਰ ਵਿੱਚ ਇੱਕ ਜੂਸ ਦੀ ਰੇਹੜੀ ਲਾਉਣ ਵਾਲੇ ਨੌਜਵਾਨ ਦੀ ਦਿਨਦਿਹਾੜੇ ਬਹੁਤ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਹੈ। ਇਹ ਕਤਲ ਆਰੋਪੀਆਂ ਵਲੋਂ ਇਸ ਨੌਜਵਾਨ ਨੂੰ ਘਰੋਂ ਸੱਦਕੇ ਕੀਤਾ ਗਿਆ। ਇਹ ਸਾਰੀ ਘਟਨਾ CCTV ਕੈਮਰੇ ਵਿਚ ਕੈਦ ਹੋ ਗਈ ਹੈ।
ਆਉਣ ਵਾਲੀਆਂ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਪ੍ਰਬੰਧਕੀ ਅਧਿਕਾਰੀ ਅਬੋਹਰ ਵਿੱਚ ਸਖਤ ਸੁਰੱਖਿਆ ਵਿਵਸਥਾ ਦਾ ਦਾਅਵਾ ਕਰ ਰਹੇ ਹਨ। ਪਰ ਸੋਮਵਾਰ ਨੂੰ ਬਸ ਸਟੈਂਡ ਦੇ ਨੇੜੇ ਤਿੰਨ ਹਤਿਆਰਬੰਦ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਸਰੇਆਮ ਹੀ ਤੇਜਧਾਰ ਹਥਿਆਰਾਂ ਦੇ ਨਾਲ ਬੁਰੀ ਤਰ੍ਹਾਂ ਜਖ਼ਮੀ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਸਾਰੇ ਮਹੱਲੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।
ਇਸ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵਲੋਂ ਤੁਰੰਤ ਹੀ ਜਖ਼ਮੀ ਹਾਲਤ ਵਿਚ ਇਸ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ। ਉਸ ਨੇ ਸ੍ਰੀ ਗੰਗਾਨਗਰ ਦੇ ਹਸਪਤਾਲ ਵਿੱਚ ਦਮ ਤੋਡ਼ ਦਿੱਤਾ। ਪੁਲਿਸ ਵਲੋਂ ਘਟਨਾ ਸਥਾਨ ਤੇ ਲੱਗੇ CCTV ਕੈਮਰਿਆਂ ਦੀ ਫੁਟੇਜ ਦੇ ਆਧਾਰ ਉੱਤੇ ਹਮਲਾਵਰਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ । ਤਕਰੀਬਨ 33 ਸਾਲ ਦੀ ਉਮਰ ਦੇ ਹਨੀ ਪੁੱਤਰ ਦੇਸਰਾਜ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਨੀ ਆਪਣੇ ਭਰੇ ਦੇ ਨਾਲ ਬਸ ਸਟੈਂਡ ਦੇ ਨੇੜੇ ਜੂਸ ਦੀ ਰੇਹੜੀ ਲਾਉਂਦਾ ਹੈ।
ਕਰੀਬ ਇੱਕ ਵਜੇ ਦੁਪਹਿਰੇ ਇੱਕ ਨੌਜਵਾਨ ਉਸ ਨੂੰ ਇਹ ਕਹਿਕੇ ਘਰੋਂ ਬੁਲਾ ਕੇ ਲੈ ਗਿਆ ਕਿ ਬਾਹਰ ਉਸ ਨੂੰ ਉਸਦਾ ਮਾਮਾ ਸੱਦ ਰਿਹਾ ਹੈ। ਹਨੀ ਘਰ ਤੋਂ ਬਾਹਰ ਨਿਕਲਿਆ ਤਾਂ ਗਲੀ ਵਿੱਚ ਖੜੇ ਦੋ ਹੋਰ ਨੌਜਵਾਨਾਂ ਨੇ ਉਸ ਉਪਰ ਤੇਜਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ ਅਤੇ ਅਧਮੋਇਆ ਕਰ ਦਿੱਤਾ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਆਰੋਪੀ ਨੌਜਵਾਨ ਮੌਕੇ ਵਾਲੀ ਥਾਂ ਤੋਂ ਭੱਜ ਗਏ। ਜਖ਼ਮੀ ਦੀਆਂ ਚੀਖਾਂ ਨੂੰ ਸੁਣਕੇ ਨੇੜੇ ਦੇ ਸਥਾਨਕ ਲੋਕ ਅਤੇ ਉਸਦੇ ਪਰਿਵਾਰਕ ਮੈਂਬਰ ਘਟਨਾ ਸਥਾਨ ਤੇ ਪਹੁੰਚੇ ਅਤੇ ਉਸ ਨੂੰ ਜਖਮੀ ਹਾਲਤ ਵਿਚ ਹਸਪਤਾਲ ਲੈ ਗਏ।
ਡਾਕਟਰਾਂ ਵਲੋਂ ਉਸ ਦਾ ਮੁੱਢਲਾ ਇਲਾਜ ਕਰਨ ਤੋਂ ਬਾਅਦ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਪਰ ਉਸਦੇ ਪਰਿਵਾਰਕ ਮੈਂਬਰ ਉਸ ਨੂੰ ਸ੍ਰੀ ਗੰਗਾਨਗਰ ਲੈ ਗਏ। ਜਿੱਥੇ ਪਹੁੰਚਦਿਆਂ ਹੀ ਉਸ ਨੇ ਦਮ ਤੋਡ਼ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਦਿਆਂ ਸਾਰ ਹੀ ਥਾਣਾ ਨੰਬਰ ਇੱਕ ਦੀ ਪੁਲਿਸ ਵਲੋਂ ਹਸਪਤਾਲ ਪਹੁੰਚ ਕੇ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਗਏ। ਘਟਨਾ ਸਥਾਨ ਤੇ ਲੱਗੇ CCTV ਕੈਮਰਿਆਂ ਦੀ ਫੁਟੇਜ ਦੇ ਆਧਾਰ ਤੇ ਕਾਤਲਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।