ਪੰਜਾਬ ਰਾਜ ਦੇ ਜਿਲ੍ਹਾ ਜਲੰਧਰ ਪਤਾਰਾ ਥਾਣਾ ਅਧੀਨ ਆਉਂਦੇ ਪਿੰਡ ਭੋਜੋਵਾਲ ਦੇ ਰਹਿਣ ਵਾਲੇ ਇੱਕ ਨੌਜਵਾਨ ਵਲੋਂ ਇੱਕ ਹੋਟਲ ਵਿੱਚ ਪੱਖੇ ਦੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਉਸ ਨੌਜਵਾਨ ਨੇ ਆਪਣੇ ਹੀ ਪਿੰਡ ਦੀ ਕੁੜੀ ਦੇ ਨਾਲ ਘਰੋਂ ਭੱਜ ਕੇ ਪ੍ਰੇਮ ਵਿਆਹ ਕਰਵਾ ਲਿਆ ਸੀ। ਇਸ ਮ੍ਰਿਤਕ ਨੌਜਵਾਨ ਦੀ ਪਹਿਚਾਣ 28 ਸਾਲ ਦੇ ਸੰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਦੇ ਰੂਪ ਵਿਚ ਹੋਈ ਹੈ। ਇਹ ਮ੍ਰਿਤਕ ਨੌਜਵਾਨ ਡੀਜਲ ਮਕੈਨਿਕ ਸੀ ਅਤੇ ਵਰਕਸ਼ਾਪ ਦੇ ਵਿੱਚ ਕੰਮ ਕਰਦਾ ਸੀ।
ਇਸ ਮਾਮਲੇ ਬਾਰੇ ਥਾਣਾ ਰਾਮਾ ਮੰਡੀ ਦੇ ਇੰਨਚਾਰਜ ਜਤਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਹੈ ਕਿ ਮ੍ਰਿਤਕ ਸੰਦੀਪ ਸਿੰਘ ਦੇ ਪਿਤਾ ਗੁਰਦੀਪ ਸਿੰਘ ਦੇ ਬਿਆਨਾਂ ਤੇ ਥਾਣਾ ਰਾਮਾ ਮੰਡੀ ਵਿੱਚ ਸੰਦੀਪ ਸਿੰਘ ਦੇ ਨਾਲ ਵਿਆਹ ਕਰਵਾਉਣ ਵਾਲੀ ਕੁੜੀ ਹਰਪ੍ਰੀਤ ਦੇ ਖਿਲਾਫ ਆਈ. ਪੀ. ਸੀ. IPS ਦੀ ਧਾਰਾ 306 ਦੇ ਅਨੁਸਾਰ ਐਫ. ਆਈ. ਆਰ. FIR ਦਰਜ ਕੀਤੀ ਗਈ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਅੱਗੇ ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਗੁਰਦੀਪ ਸਿੰਘ ਵਲੋਂ ਦੱਸਿਆ ਗਿਆ ਹੈ ਕਿ ਉਸ ਦਾ ਲੜਕਾ ਸੰਦੀਪ ਸਿੰਘ 30 ਦਸੰਬਰ ਨੂੰ ਇਕ ਪਿੰਡ ਦੀ ਕੁੜੀ ਦੇ ਨਾਲ ਘਰੋਂ ਭੱਜ ਗਿਆ ਸੀ।
ਉਨ੍ਹਾਂ ਦੱਸਿਆ ਕਿ ਪੁਲਿਸ ਜਾਂਚ ਪੜਤਾਲ ਵਿੱਚ ਸਾਹਮਣੇ ਆਇਆ ਹੈ ਕਿ ਪਿੰਡ ਤੋਂ ਭੱਜ ਕੇ ਦੋਵੇਂ ਹੁਸ਼ਿਆਰਪੁਰ ਦੇ ਵੱਲ ਚਲੇ ਗਏ ਸਨ। ਦੋਵੇਂ ਵਲੋਂ ਲਵ ਮੈਰਿਜ (ਵਿਆਹ) ਕਰਵਾਉਣ ਤੋਂ ਬਾਅਦ ਮਾਣਯੋਗ ਅਦਾਲਤ ਵਿੱਚ ਵੀ ਇਸ ਦੀ ਪੂਰੀ ਜਾਣਕਾਰੀ ਦਿੱਤੀ ਗਈ ਸੀ। ਸਬੰਧਤ ਥਾਣਾ ਪਤਾਰਾ ਦੇ ਵਲੋਂ ਅਦਾਲਤ ਨੂੰ ਸੂਚਿਤ ਕੀਤਾ ਗਿਆ ਹੈ ਕਿ ਦੋਵੇਂ ਬਾਲਿਗ ਹਨ ਅਤੇ ਉਨ੍ਹਾਂ ਵਲੋਂ ਆਪਣੀ ਮਰਜੀ ਨਾਲ ਵਿਆਹ ਕਰਵਾਇਆ ਗਿਆ ਹੈ। ਜਿਸ ਕਾਰਨ ਉਨ੍ਹਾਂ ਨੂੰ ਸੁਰੱਖਿਆ ਉਪਲੱਬਧ ਕਰਵਾਈ ਜਾਵੇ ਜਿਸ ਦੇ ਨਾਲ ਕੋਈ ਉਨ੍ਹਾਂ ਨੂੰ ਕਿਸੇ ਕਿਸਮ ਦਾ ਨੁਕਸਾਨ ਨਾ ਪਹੁੰਚਾ ਸਕੇ।
SHO ਐਸ . ਐੱਚ. ਓ. ਜਤਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਹੈ ਕਿ ਇੱਕ ਦਿਨ ਪਹਿਲਾਂ ਸੰਦੀਪ ਸਿੰਘ ਅਤੇ ਹਰਪ੍ਰੀਤ ਲੱਧੇਵਾਲੀ ਯੂਨੀਵਰਸਿਟੀ ਰੋਡ ਉੱਤੇ ਜੈਜ ਨਾਮ ਦੇ ਹੋਟਲ ਵਿੱਚ ਆਏ ਸਨ। ਪੁਲਿਸ ਹਿਰਾਸਤ ਵਿੱਚ ਦੇ ਲਈ ਗਈ ਹਰਪ੍ਰੀਤ ਨੇ ਦੱਸਿਆ ਕਿ ਦੋਵਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ ਜਿਸ ਤੋਂ ਬਾਅਦ ਉਹ ਵਾਸ਼ਰੂਮ ਵਿੱਚ ਚੱਲੀ ਗਈ। ਜਦੋਂ ਕੁੱਝ ਸਮੇਂ ਦੇ ਬਾਅਦ ਉਹ ਬਾਹਰ ਆਈ ਤਾਂ ਸੰਦੀਪ ਸਿੰਘ ਦਾ ਮ੍ਰਿਤਕ ਸਰੀਰ ਪੱਖੇ ਦੇ ਨਾਲ ਲਟਕ ਰਿਹਾ ਸੀ। ਉਸ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਸੀ। ਹਰਪ੍ਰੀਤ ਨੇ ਦੱਸਿਆ ਕਿ ਉਹ ਸੰਦੀਪ ਸਿੰਘ ਨੂੰ ਆਟੋ ਦੇ ਵਿਚ ਜੌਹਲ ਹਸਪਤਾਲ ਰਾਮਾ ਮੰਡੀ ਲੈ ਕੇ ਗਈ। ਜਿੱਥੇ ਡਾਕਟਰਾਂ ਨੇ ਜਾਂਚ ਕਰਨ ਤੋਂ ਬਾਅਦ ਦੱਸਿਆ ਕਿ ਉਸ ਦੀ ਮੌਤ ਹੋ ਚੁੱਕੀ ਹੈ। ਥਾਣਾ ਰਾਮਾ ਮੰਡੀ ਦੇ ਇੰਨਚਾਰਜ ਨੇ ਦੱਸਿਆ ਕਿ ਪੁਲਿਸ ਵਲੋਂ ਅੱਜ ਕੁੜੀ ਨੂੰ ਮਾਣਯੋਗ ਅਦਾਲਤ ਦੇ ਵਿੱਚ ਪੇਸ਼ ਕੀਤਾ ਜਾਵੇਗਾ।