ਮਾਂ ਦੇ ਇਕਲੌਤੇ ਪੁੱਤਰ ਨੇ ਕਰਜੇ ਕਾਰਨ ਚੱਕਿਆ ਗਲਤ ਕਦਮ, ਪਹਿਲਾਂ ਪਿਤਾ ਨੇ ਵੀ ਇਸ ਤਰ੍ਹਾਂ ਹੀ ਕੀਤਾ ਸੀ

Punjab

ਗੁਰਵਤਾਰ ਸਿੰਘ ਦੇ ਚਾਚੇ ਅਮਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਭਤੀਜੇ ਨੇ ਤਿੰਨ ਮਹੀਨਾ ਪਹਿਲਾਂ ਆਪਣੀ ਭੈਣ ਦਾ ਵਿਆਹ ਕੀਤਾ ਸੀ। ਜਿਸ ਤੋਂ ਬਾਅਦ ਉਸਦੇ ਉੱਤੇ ਕਰੀਬ ਪੰਜ ਲੱਖ ਰੁਪਏ ਦਾ ਕਰਜ਼ਾ ਚੜ੍ਹ ਗਿਆ ਸੀ। 

ਪੰਜਾਬ ਦੇ ਜਿਲ੍ਹਾ ਬਠਿੰਡਾ ਦੇ ਪਿੰਡ ਸੰਗਤ ਕਲਾਂ ਦੇ ਵਿੱਚ ਇੱਕ ਨੌਜਵਾਨ ਕਿਸਾਨ ਨੇ ਆਪਣੇ ਸਿਰ ਕਰਜ਼ਾ ਚੜ੍ਹੇ ਹੋਣ ਤੋਂ ਪ੍ਰੇਸ਼ਾਨ ਹੋਕੇ ਕਿਸੇ ਜਹਿਰੀਲੀ ਚੀਜ ਨੂੰ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਗੁਰਵਤਾਰ ਸਿੰਘ ਉਮਰ 24 ਸਾਲ ਦੇ ਪਿਤਾ ਮੱਖਨ ਸਿੰਘ ਨੇ ਵੀ ਡੇਢ ਸਾਲ ਪਹਿਲਾਂ ਕਰਜੇ ਤੋਂ ਤੰਗ ਆਕੇ ਖੁਦਕੁਸ਼ੀ ਕਰ ਲਈ ਸੀ। ਸਿਵਲ ਹਸਪਤਾਲ ਦੇ ਵਿੱਚ ਗੁਰਅਵਤਾਰ ਸਿੰਘ ਦੇ ਚਾਚੇ ਅਮਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਭਤੀਜੇ ਨੇ ਤਿੰਨ ਕੁ ਮਹੀਨੇ ਪਹਿਲਾਂ ਆਪਣੀ ਭੈਣ ਦਾ ਵਿਆਹ ਕੀਤਾ ਸੀ। ਜਿਸ ਤੋਂ ਬਾਅਦ ਉਸ ਦੇ ਉੱਤੇ ਕਰੀਬ ਪੰਜ ਲੱਖ ਰੁਪਏ ਦਾ ਕਰਜ ਚੜ੍ਹ ਗਿਆ ਸੀ।

ਅੱਗੇ ਉਨ੍ਹਾਂ ਨੇ ਦੱਸਿਆ ਹੈ ਕਿ ਇਸ ਕਰਜ ਨੂੰ ਲੈ ਕੇ ਉਸ ਦਾ ਭਤੀਜਾ ਤਕਰੀਬਨ ਪਿਛਲੇ ਤਿੰਨ ਮਹੀਨਿਆਂ ਤੋਂ ਪ੍ਰੇਸ਼ਾਨ ਚਲਿਆ ਆ ਰਿਹਾ ਸੀ। ਬੀਤੇ ਸ਼ਨੀਵਾਰ ਨੂੰ ਸਵੇਰੇ ਉਸ ਦਾ ਭਤੀਜਾ ਘਰ ਦੇ ਵਿਚ ਇਕੱਲਾ ਹੀ ਸੀ। ਜਦੋਂ ਉਸ ਦੀ ਮਾਤਾ ਘਰ ਪਹੁੰਚੀ ਤਾਂ ਉਸ ਨੇ ਦੇਖਿਆ ਕਿ ਗੁਰਵਤਾਰ ਸਿੰਘ ਤੜਫ਼ ਰਿਹਾ ਸੀ। ਉਨ੍ਹਾਂ ਵਲੋਂ ਤੁਰੰਤ ਹੀ ਆਪਣੇ ਭਤੀਜੇ ਨੂੰ ਬਠਿੰਡੇ ਦੇ ਇੱਕ ਪ੍ਰਾਇਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

ਇਸ ਮਾਮਲੇ ਤੇ ਹੋਰ ਜਾਣਕਾਰੀ ਦਿੰਦਿਆਂ ਹੋਇਆਂ ਅਮਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਭਤੀਜੇ ਉੱਤੇ ਪੰਜ ਲੱਖ ਰੁਪਏ ਦਾ ਕਰਜ਼ਾ ਸੀ ਅਤੇ ਉਹ ਆਪਣੀ ਮਾਂ ਦਾ ਇਕਲੌਤਾ ਹੀ ਸਹਾਰਾ ਸੀ। ਉਨ੍ਹਾਂ ਨੇ ਸਰਕਾਰ ਦੇ ਕੋਲੋਂ ਮੰਗ ਕੀਤੀ ਹੈ ਕਿ ਇਸ ਪਰਿਵਾਰ ਦੇ ਕਰਜ਼ੇ ਨੂੰ ਮਾਫ ਕੀਤਾ ਜਾਵੇ ਅਤੇ ਇਸ ਤੋਂ ਇਲਾਵਾ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡ ਵਿੱਚ ਵੱਧ ਰਹੇ ਨਸ਼ੇ ਨੂੰ ਰੋਕਿਆ ਜਾਵੇ। ਥਾਣਾ ਸੰਗਤ ਕਲਾਂ ਦੇ ਏਐਸਆਈ ASI ਨੇ ਕਿਹਾ ਹੈ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਪੋਸਟਮਾਰਟਮ ਰਿਪੋਰਟ ਤੋਂ ਹੀ ਮੌਤ ਦੇ ਅਸਲ ਕਾਰਨ ਦਾ ਪਤਾ ਚੱਲ ਸਕੇਗਾ।

Leave a Reply

Your email address will not be published. Required fields are marked *