ਬੰਦ ਪਏ ਘਰ ਵਿਚੋਂ ਆਵਾਜਾਂ ਨੂੰ ਸੁਣ ਕੇ ਜਦੋਂ ਗੁਆਂਢੀ ਦੇਖਣ ਗਏ ਤਾਂ, ਅਣਪਛਾਤੇ ਚੋਰਾਂ ਨੇ ਕਰ ਦਿੱਤਾ ਹੋਰ ਹੀ ਕੰਮ, ਪੜ੍ਹੋ ਪੂਰੀ ਖ਼ਬਰ

Punjab

ਇਹ ਖ਼ਬਰ ਪੰਜਾਬ ਦੇ ਜਿਲ੍ਹਾ ਗੁਰਦਾਸਪੁਰ ਤੋਂ ਹੈ। ਜਿਲ੍ਹਾ ਗੁਰਦਾਸਪੁਰ ਦੇ ਪਿੰਡ ਛੋਟੇਪੁਰ ਵਿੱਚ ਦੇਰ ਰਾਤ 4 – 5 ਚੋਰਾਂ ਦੇ ਵਲੋਂ ਇੱਕ ਬੰਦ ਪਏ ਘਰ ਨੂੰ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਰ ਦੇ ਚੋਰਾਂ ਨੇ ਤਾਲੇ ਭੰਨ ਕੇ ਸੋਨੇ ਦੇ ਸਾਰੇ ਗਹਿਣੇ ਅਤੇ ਨਗਦੀ ਚੁਰਾ ਲਈ ਹੈ। ਰੌਲਾ ਸੁਣ ਕੇ ਜਦੋਂ ਦੂਜੇ ਘਰ ਦੇ ਪਰਿਵਾਰਕ ਮੈਂਬਰ ਉੱਥੇ ਪਹੁੰਚੇ ਤਾਂ ਚੋਰਾਂ ਨੇ ਉਨ੍ਹਾਂ ਉੱਤੇ ਵੀ ਹਮਲਾ ਕਰ ਦਿੱਤਾ ਅਤੇ ਫਰਾਰ ਹੋ ਗਏ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. CCTV ਕੈਮਰਿਆਂ ਵਿੱਚ ਕੈਦ ਹੋ ਗਈ। ਇਸ ਵਾਰਦਾਤ ਸਮੇਂ ਮੌਕੇ ਉੱਤੇ ਪਹੁੰਚੀ ਪੁਲਿਸ ਫਿਲਹਾਲ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ।

ਪਰਿਵਾਰਕ ਮੈਂਬਰਾਂ ਨੇ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਹੈ ਕਿ ਉਨ੍ਹਾਂ ਦੇ ਘਰ ਦੇ ਨੇੜੇ ਹੀ ਉਨ੍ਹਾਂ ਦੇ ਚਾਚੇ ਦਾ ਘਰ ਹੈ। ਜੋ ਕਿ ਘਰ ਵਿੱਚ ਤਾਲੇ ਲਾ ਕੇ ਕਿਸੇ ਰਿਸ਼ਤੇਦਾਰੀ ਦੇ ਵਿਚ ਗਏ ਸਨ। ਬੀਤੀ ਦੇਰ ਰਾਤ ਜਦੋਂ ਉਹ ਆਪਣੇ ਘਰ ਵਿੱਚ ਸੌਂ ਰਹੇ ਸਨ ਤਾਂ 4 ਤੋਂ 5 ਚੋਰ ਉਨ੍ਹਾਂ ਦੇ ਚਾਚੇ ਦੇ ਘਰ ਵਿੱਚ ਦਾਖਲ ਹੋ ਗਏ ਜਿਨ੍ਹਾਂ ਨੇ ਘਰ ਦੇ ਤਾਲੇ ਤੋਡ਼ ਕੇ 9 ਤੋਲੇ ਸੋਨੇ ਦੇ ਗਹਿਣੇ ਅਤੇ 50 ਹਜਾਰ ਨਗਦ ਰੁਪਏ ਚੋਰੀ ਕਰ ਲਏ ਹਨ। ਜਦੋਂ ਉਨ੍ਹਾਂ ਨੂੰ ਕੁੱਝ ਅਵਾਜ਼ਾਂ ਸੁਣਾਈ ਦਿੱਤੀਆਂ ਤਾਂ ਆਪਣੇ ਚਾਚੇ ਦੇ ਘਰ ਗਏ ਤਾਂ ਚੋਰਾਂ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ। ਉਸਦੇ ਪਿਤਾ ਨੂੰ ਗੰਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ। ਉਸ ਨਾਲ ਵੀ ਕੁੱਟਮਾਰ ਕੀਤੀ ਅਤੇ ਔਰਤਾਂ ਦੇ ਨਾਲ ਵੀ ਕੁੱਟਮਾਰ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ।

ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਚੋਰਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਉਤੇ ਖੁਲਾਸਾ ਕਰਦਿਆਂ ਹੋਇਆਂ ਅੱਜ ਇੱਥੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਪੀਡ਼ਤ ਪਰਿਵਾਰ ਦੇ ਮੈਬਰਾਂ ਦੇ ਬਿਆਨ ਦਰਜ ਕੀਤੇ ਗਏ ਹਨ ਕਿ ਉਨ੍ਹਾਂ ਦੇ ਘਰ ਵਿੱਚ ਦੇਰ ਰਾਤ ਕੁੱਝ ਅਣਪਛਾਤੇ ਲੋਕਾਂ ਨੇ ਚੋਰੀ ਕੀਤੀ ਅਤੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ ਹੈ। ਇਸ ਮਾਮਲੇ ਵਿੱਚ ਬਿਆਨ ਦਰਜ ਕਰ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *