2 ਸਾਲ ਪਹਿਲਾਂ ਲਵ ਮੈਰਿਜ ਕਰਵਾਉਣ ਵਾਲੀ ਮੁਟਿਆਰ ਨੇ, ਚੱਕਿਆ ਖੌਫਨਾਕ ਕਦਮ, ਮਾਪਿਆਂ ਨੇ ਲਾਏ ਮੁੰਡੇ ਤੇ ਇਲਜ਼ਾਮ

Punjab

ਇਹ ਖ਼ਬਰ ਪੰਜਾਬ ਦੇ ਜਿਲ੍ਹਾ ਕਪੂਰਥਲਾ ਤੋਂ ਸਾਹਮਣੇ ਆਈ ਹੈ। ਇਥੇ ਦੋ ਸਾਲ ਪਹਿਲਾਂ ਲਵ ਮੈਰਿਜ ਕਰਨ ਵਾਲੀ 19 ਸਾਲ ਦੀ ਮੁਟਿਆਰ ਵਾਸੀ ਨਾਮਦੇਵ ਕਲੋਨੀ ਨੇ ਬੀਤੇ ਸੋਮਵਾਰ ਨੂੰ ਪੰਖੇ ਦੀ ਹੁਕ ਨਾਲ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਸੀ। ਮ੍ਰਿਤਕ ਦੇ ਪਿਤਾ ਨੇ ਪਤੀ ਤੇ ਤੰਗ ਪ੍ਰੇਸ਼ਾਨ ਕਰਨ ਅਤੇ ਆਤਮਹੱਤਿਆ ਦੇ ਲਈ ਉਕਸਾਉਣ ਦਾ ਇਲਜ਼ਾਮ ਲਗਾਇਆ ਸੀ। ਥਾਣਾ ਸਿਟੀ ਦੀ ਪੁਲਿਸ ਨੇ ਮ੍ਰਿਤਕਾ ਦੇ ਪਤੀ ਗੁਰਬਿਦਰ ਸਿੰਘ ਉਰਫ ਮਿਟੂ ਵਾਸੀ ਨਾਮਦੇਵ ਕਲੋਨੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਸਿਵਲ ਹਸਪਤਾਲ ਤੋਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਦੇ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕਾ ਦੀ ਪਹਿਚਾਣ 19 ਸਾਲ ਦੀ ਅਮਤਪ੍ਰੀਤ ਕੌਰ ਪਤਨੀ ਗੁਰਬਿਦਰ ਸਿੰਘ ਉਰਫ ਮਿਟੂ ਵਾਸੀ ਨਾਮਦੇਵ ਕਲੋਨੀ ਦੇ ਰੂਪ ਵਿੱਚ ਹੋਈ ਹੈ।

ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿਟੀ ਦੇ ਏ ਐੱਸ ਆਈ ਜਸਵੰਤ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਦੇ ਮਾਧਿਅਮ ਨਾਲ ਸੋਮਵਾਰ ਨੂੰ ਸ਼ਾਮ ਦੇ ਪੰਜ ਵਜੇ ਸੂਚਨਾ ਮਿਲੀ ਸੀ ਕਿ ਸਿਵਲ ਹਸਪਤਾਲ ਵਿੱਚ ਇਲਾਜ ਲਈ ਇੱਕ ਵਿਆਹੀ ਹੋਈ ਨੂੰ ਲਿਆਂਦਾ ਗਿਆ ਹੈ ਜਿਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਹ ਐਸਐਚਓ ਗੌਰਵ ਧੀਰ ਅਤੇ ਪੁਲਿਸ ਕਰਮਚਾਰੀਆਂ ਦੇ ਨਾਲ ਹਸਪਤਾਲ ਪਹੁੰਚੇ ਅਤੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰਖਵਾ ਦਿੱਤਾ। ਮ੍ਰਿਤਕਾ ਦੇ ਪੇਕੇ ਵੀ ਨਾਮਦੇਵ ਕਲੋਨੀ ਵਿੱਚ ਹੀ ਹਨ। ਮ੍ਰਿਤਕਾ ਦੇ ਪਿਤਾ ਦੇ ਬਿਆਨ ਕਲਮਬੰਦ ਕੀਤੇ ਗਏ ਜਿਸ ਤੋਂ ਬਾਅਦ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਇਸ ਘਟਨਾ ਨੂੰ ਲੈ ਕੇ ਮ੍ਰਿਤਕਾ ਦੇ ਪਿਤਾ ਆਤਮਾ ਸਿੰਘ ਵਾਸੀ ਨਾਮਦੇਵ ਕਲੋਨੀ ਨੇ ਦੱਸਿਆ ਹੈ ਕਿ ਦੋ ਸਾਲ ਪਹਿਲਾਂ ਉਸਦੀ ਧੀ ਨੇ ਗੁਰਬਿਦਰ ਸਿੰਘ ਉਰਫ ਮਿੰਟੂ ਵਾਸੀ ਨਾਮਦੇਵ ਕਲੋਨੀ ਦੇ ਨਾਲ ਲਵ ਮੈਰਿਜ ਕੀਤੀ ਸੀ। ਵਿਆਹ ਤੋਂ ਬਾਅਦ ਗੁਰਬਿੰਦਰ ਸਿੰਘ ਨੇ ਉਸਦੀ ਧੀ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਗੁਜ਼ਰੇ ਸੋਮਵਾਰ ਨੂੰ ਉਸ ਦੀ ਧੀ ਨੇ ਪਤੀ ਤੋਂ ਤੰਗ ਪ੍ਰੇਸ਼ਾਨ ਹੋਕੇ ਪੰਖੇ ਨਾਲ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਪੁਲਿਸ ਨੇ ਇਸ ਮਾਮਲੇ ਵਿੱਚ ਨਾਮਜਦ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

Leave a Reply

Your email address will not be published. Required fields are marked *