ਕਤੂਰੇ ਤੋਂ ਸ਼ੁਰੂ ਹੋਏ ਮਾਮੂਲੀ ਝਗੜੇ ਨੇ ਕੀਤਾ ਵੱਡਾ ਰੂਪ ਧਾਰਨ, ਕ੍ਰੋਧ ਅਤੇ ਹੰਕਾਰ ਵਿਚ ਹੋ ਗਿਆ ਗਲਤ ਕੰਮ, ਜਾਂਚ ਜਾਰੀ

Punjab

ਪੰਜਾਬ ਵਿਚ ਜਿਲ੍ਹਾ ਫਿਰੋਜ਼ਪੁਰ ਦੇ ਜੀਰਾ ਅਧੀਨ ਪਿੰਡ ਮਨਸੂਰਵਾਲ ਕਲਾਂ ਵਿੱਚ ਕੁੱਤੇ ਨੂੰ ਲੈ ਕੇ ਹੋਏ ਝਗੜੇ ਵਿੱਚ ਗੁਆਂਢੀਆਂ ਨੇ ਇੱਕ 50 ਸਾਲ ਦੇ ਅਪਾਹਜ ਵਿਅਕਤੀ ਦੀ ਡਾਂਗਾਂ ਨਾਲ ਕੁੱਟਮਾਰ ਕਰ ਕੇ ਹੱਤਿਆ ਕਰ ਦਿੱਤੀ। ਇਸ ਮਾਮਲੇ ਤੇ ਡੀਐਸਪੀ ਸੰਦੀਪ ਸਿੰਘ ਮੰਡ ਨੇ ਕਿਹਾ ਕਿ ਅਜੇ ਪੂਰੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦੀ ਪਤਨੀ ਵੀ ਅਪਾਹਿਜ ਹੈ।

ਇਸ ਸਬੰਧੀ ਮ੍ਰਿਤਕ ਜਸਬੀਰ ਸਿੰਘ ਦੇ ਪੁੱਤਰ ਕੁਲਦੀਪ ਸਿੰਘ ਨੇ ਦੱਸਿਆ ਹੈ ਕਿ ਉਹ ਕੁੱਝ ਸਮਾਂ ਪਹਿਲਾਂ ਇੱਕ ਕੁੱਤਾ ਲੈ ਕੇ ਆਇਆ ਸੀ। ਜਿਸ ਨੂੰ ਸ਼ੁੱਕਰਵਾਰ ਨੂੰ ਗੁਆਂਢੀ ਚੱਕ ਕੇ ਲੈ ਗਏ। ਪਤਾ ਚੱਲਣ ਤੇ ਜਦੋਂ ਉਹ ਆਪਣੇ ਕੁੱਤਾ ਨੂੰ ਲੈਣ ਗਏ ਤਾਂ ਗੁਆਂਢੀਆਂ ਨੇ ਕੁੱਤਾ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਪੰਚਾਇਤ ਦੀ ਦਖਲਅੰਦਾਜ਼ੀ ਤੋਂ ਬਾਅਦ ਕੁੱਤਾ ਵਾਪਸ ਮਿਲ ਗਿਆ। ਇਸ ਗੱਲ ਦੀ ਰੰਜਸ਼ ਨੂੰ ਲੈ ਕੇ ਗੁਆਂਢੀਆਂ ਨੇ ਸ਼ੁੱਕਰਵਾਰ ਸ਼ਾਮ ਨੂੰ ਉਸਦੇ ਪਿਤਾ ਜਸਬੀਰ ਸਿੰਘ ਅਤੇ ਭਤੀਜੇ ਮਨਪ੍ਰੀਤ ਸਿੰਘ ਉੱਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਜਿਸ ਦੇ ਕਾਰਨ ਉਸਦਾ ਪਿਤਾ ਅਤੇ ਭਤੀਜਾ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਜੀਰੇ ਦੇ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਉਸ ਦੇ ਪਿਤਾ ਜਸਬੀਰ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ ਜਦੋਂ ਕਿ ਉਸਦੇ ਭਤੀਜੇ ਮਨਪ੍ਰੀਤ ਸਿੰਘ ਦਾ ਇਲਾਜ ਚੱਲ ਰਿਹਾ ਹੈ।

ਜਖ਼ਮੀਆਂ ਨੂੰ ਹਸਪਤਾਲ ਲੈ ਕੇ ਜਾ ਰਹੇ ਪਰਿਵਾਰ ਦੀ ਗੱਡੀ ਉੱਤੇ ਵੀ ਕੀਤਾ ਪਥਰਾਅ

ਅੱਗੇ ਦੱਸਦਿਆਂ ਕੁਲਦੀਪ ਸਿੰਘ ਨੇ ਕਿਹਾ ਕਿ ਦੋਸ਼ੀਆਂ ਦੇ ਹਮਲੇ ਵਿੱਚ ਜਖ਼ਮੀ ਆਪਣੇ ਪਿਤਾ ਜਸਬੀਰ ਸਿੰਘ ਨੂੰ ਜੀਰੇ ਦੇ ਹਸਪਤਾਲ ਲਿਜਾਣ ਲੱਗੇ ਤਾਂ ਦੋਸ਼ੀਆਂ ਵਲੋਂ ਉਨ੍ਹਾਂ ਦੀ ਗੱਡੀ ਉੱਤੇ ਡੰਡੇ ਅਤੇ ਪੱਥਰ ਮਾਰੇ ਗਏ। ਗੱਡੀ ਨੂੰ ਰੋਕਣ ਦੇ ਲਈ ਰਸਤੇ ਵਿਚ ਮੋਟਰਸਾਇਕਿਲ ਖੜੇ ਕਰ ਦਿੱਤੇ ਗਏ। ਇਸ ਕਾਰਨ ਉਨ੍ਹਾਂ ਨੂੰ ਆਪਣੇ ਪਿਤਾ ਅਤੇ ਜਖ਼ਮੀ ਭਰਾ ਨੂੰ ਹਸਪਤਾਲ ਲਿਜਾਣ ਵਿਚ ਦੇਰ ਹੋ ਗਈ । ਜਿੱਥੇ ਡਾਕਟਰ ਨੇ ਉਸਦੇ ਪਿਤਾ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਜੀਰੇ ਦੇ ਸਿਵਲ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਮ੍ਰਿਤਕ ਦੇ ਭਤੀਜੇ ਮਨਪ੍ਰੀਤ ਸਿੰਘ ਨੇ ਕਿਹਾ ਕਿ ਦੋਸ਼ੀਆਂ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਦੋ ਧਿਰਾਂ ਵਿੱਚ ਝਗੜੇ ਦਾ ਮਾਮਲਾ ਜਾਂਚ ਤੋਂ ਬਾਅਦ ਕਾਰਵਾਈ ਕਰੇਗੀ ਪੁਲਿਸ DSP

ਜੀਰਾ ਦੇ ਸਿਵਲ ਹਸਪਤਾਲ ਪਹੁੰਚੇ ਡੀਐਸਪੀ DSP ਸੰਦੀਪ ਸਿੰਘ ਮੰਡ ਨੇ ਜਖ਼ਮੀ ਮਨਪ੍ਰੀਤ ਸਿੰਘ ਤੋਂ ਘਟਨਾ ਦੀ ਜਾਣਕਾਰੀ ਲਈ। ਡੀਐਸਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਪੁਲਿਸ ਕਾਰਵਾਈ ਕਰੇਗੀ। ਦੂੱਜੀ ਧਿਰ ਦਾ ਵੀ ਇੱਕ ਜਖ਼ਮੀ ਅਜੇ ਹਸਪਤਾਲ ਵਿੱਚ ਇਲਾਜ ਅਧੀਨ ਹੈ। ਦੋਸ਼ੀਆਂ ਉੱਤੇ ਪੁਲਿਸ ਵਲੋਂ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *