ਲਵ ਮੈਰਿਜ ਕਰਵਾਉਣ ਵਾਲੇ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ, ਸੁਸਾਇਡ ਨੋਟ ਵਿੱਚ ਸਹੁਰਿਆਂ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ

Punjab

ਇਹ ਦੁਖਦਾਈ ਖ਼ਬਰ ਜਿਲ੍ਹਾ ਪਟਿਆਲਾ ਤੋਂ ਸਾਹਮਣੇ ਆਈ ਹੈ। ਪਟਿਆਲੇ ਦੇ ਤਰੀਪੜੀ ਇਲਾਕੇ ਦੇ ਵਿੱਚ ਰਹਿਣ ਵਾਲੇ ਸਿਮਰਨਜੀਤ ਸਿੰਘ ਦੁਆ ਨਾਮ ਦੇ ਨੌਜਵਾਨ ਨੇ ਸਹੁਰਿਆਂ ਤੋਂ ਦੁਖੀ ਹੋਕੇ ਆਤਮਹੱਤਿਆ ਕਰ ਲਈ ਹੈ। ਇਸ ਘਟਨਾ ਸੂਚਨਾ ਮਿਲਦੇ ਹੀ ਮੌਕੇ ਉੱਤੇ ਪਹੁੰਚੀ ਪੁਲਿਸ ਨੇ ਘਰ ਤੋਂ ਇੱਕ ਸੁਸਾਇਡ ਨੋਟ ਬਰਾਮਦ ਕੀਤਾ ਅਤੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਅੱਗੇ ਦੀ ਜਾਂਚ ਪੜਤਾਲ ਨੂੰ ਸ਼ੁਰੂ ਕਰ ਦਿੱਤਾ ਹੈ। ਪੁਲਿਸ ਨੂੰ ਮਿਲੇ ਸੁਸਾਇਡ ਨੋਟ ਵਿੱਚ ਸਿਮਰਨਜੀਤ ਸਿੰਘ ਨੇ ਸਹੁਰੇ ਪਰਿਵਾਰ ਵਾਲਿਆਂ ਨੂੰ ਲੈ ਕੇ ਕੁੱਝ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ।

ਇਸ ਸੁਸਾਇਡ ਨੋਟ ਵਿੱਚ ਸਿਮਰਨਜੀਤ ਸਿੰਘ ਨੇ ਸਾਫ਼ ਲਿਖਿਆ ਹੈ ਕਿ ਕੁੱਝ ਸਮਾਂ ਪਹਿਲਾਂ ਉਸਦੇ ਪਿਤਾ ਦੀ ਮੌਤ ਹੋ ਗਈ ਸੀ ਅਤੇ ਉਸ ਤੋਂ ਬਾਅਦ ਹੀ ਸਹੁਰੇ ਪਰਿਵਾਰ ਵਾਲੇ ਉਸਦੇ ਘਰ ਵਿੱਚ ਦਖਲ ਦੇ ਰਹੇ ਸਨ। ਇੰਨਾ ਹੀ ਨਹੀਂ ਹੁਣ ਉਸਦੀ ਪ੍ਰਾਪਰਟੀ ਅਤੇ ਨਗਦੀ ਵੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਹੁਰੇ ਪਰਿਵਾਰ ਵਾਲਿਆਂ ਨੇ ਉਸਦੇ ਖਿਲਾਫ ਕੋਤਵਾਲੀ ਥਾਣੇ ਵਿੱਚ ਕਈ ਝੂਠੇ ਕੇਸ ਵੀ ਦਰਜ ਕਰਵਾਏ ਹਨ ਅਤੇ ਆਈ. ਜੀ. ਪਟਿਆਲਾ ਤੋਂ ਵੀ ਮੈਨੂੰ ਧਮਕਾ ਰਹੇ ਹਨ। ਹੁਣ ਉਸਦੀ ਪਤਨੀ ਨੂੰ ਵੀ ਆਪਣੇ ਮਾਮਲਿਆਂ ਵਿੱਚ ਸ਼ਾਮਿਲ ਕਰ ਲਿਆ ਹੈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਸਿਮਰਨਜੀਤ ਸਿੰਘ ਦਾ ਪ੍ਰੇਮ ਵਿਆਹ ਹੋਇਆ ਸੀ। ਉਸ ਦੀ ਪਤਨੀ ਪ੍ਰੈਗਨੇਟ ਸੀ ਅਤੇ ਉਸਦੇ ਸਹੁਰੇ ਘਰ ਵਾਲੇ ਉਸ ਨੂੰ ਆਪਣੇ ਨਾਲ ਲੈ ਗਏ ਹਨ। ਉਹ ਆਪਣੀ ਪਤਨੀ ਅਤੇ ਬੱਚੇ ਦੇ ਬਿਨਾਂ ਨਹੀਂ ਰਹਿ ਸਕਦਾ ਅਤੇ ਸਹੁਰਿਆਂ ਵਾਲੇ ਉਸ ਤੋਂ 70 ਲੱਖ ਰੁਪਏ ਮੰਗ ਰਹੇ ਹਨ। ਇਸ ਲਈ ਉਸਨੇ ਇਹ ਖੌਫਨਾਕ ਕਦਮ ਚੁੱਕਿਆ ਅਤੇ ਆਤਮਹੱਤਿਆ ਕਰ ਲਈ ਜਿਸਦੇ ਲਈ ਉਸਦਾ ਸਹੁਰਾ ਅਤੇ ਸੱਸ ਜੁੰਮੇਵਾਰ ਹਨ। ਮ੍ਰਿਤਕ ਨੌਜਵਾਨ ਸਿਮਰਨਜੀਤ ਸਿੰਘ ਦੇ ਪਰਵਾਰਿਕ ਮੈਬਰਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਬੇਟੇ ਦੀ ਮੌਤ ਦੀ ਜ਼ਿੰਮੇਦਾਰੀ ਉਸਦੇ ਸਹੁਰੇ ਪਰਿਵਾਰ ਵਾਲਿਆਂ ਦੀ ਹੈ ਜੋ ਉਸਨੂੰ ਹਰ ਸਮੇਂ ਉੱਤੇ ਧਮਕਾਉਂਦੇ ਰਹੇ ਅਤੇ ਝੂਠੇ ਕੇਸ ਦਰਜ ਕਰਵਾ ਰਹੇ ਸਨ। ਪਰਵਾਰ ਵਾਲਿਆਂ ਨੇ ਮੰਗ ਕੀਤੀ ਹੈ ਕਿ ਮ੍ਰਿਤਕ ਸਿਮਰਨਜੀਤ ਸਿੰਘ ਦੇ ਸਹੁਰੇ ਪਰਿਵਾਰ ਵਾਲਿਆਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਤਰੀਪੜੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਸੱਸ ਅਤੇ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਹੈ।

Leave a Reply

Your email address will not be published. Required fields are marked *