ਇਹ ਦੁਖਦਾਈ ਪੰਜਾਬ ਦੇ ਜਿਲ੍ਹਾ ਬਠਿੰਡਾ ਤੋਂ ਸਾਹਮਣੇ ਆਈ ਹੈ। ਬਠਿੰਡਾ ਦੇ ਤਲਵੰਡੀ ਸਾਬੋ ਦੇ ਰਾਮਸਰਾ ਪਿੰਡ ਦੇ ਵਿੱਚ ਦਹੇਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਾਲਿਆਂ ਵਲੋਂ ਤੰਗ ਪ੍ਰੇਸ਼ਾਨ ਕੀਤਾ ਜਾਣ ਦੇ ਕਾਰਨ ਇੱਕ ਵਿਆਹੀ ਹੋਈ ਮਹਿਲਾ ਦੁਆਰਾ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮਹਿਲਾ ਦੇ ਵਾਰਸਾਂ ਨੇ ਦੋਸ਼ੀਆਂ ਦੇ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਜਦੋਂ ਕਿ ਰਾਮਾਂ ਮੰਡੀ ਦੀ ਪੁਲਿਸ ਨੇ ਮ੍ਰਿਤਕਾ ਦੇ ਪਤੀ ਅਤੇ ਸੱਸ ਸਹੁਰੇ ਦੇ ਖਿਲਾਫ ਮਾਮਲੇ ਨੂੰ ਦਰਜ ਕਰ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਦੇ ਸਬੰਧ ਵਿੱਚ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਰਮਨਦੀਪ ਕੌਰ ਵਾਸੀ ਬੰਗੀ ਰਘੁ ਦਾ ਵਿਆਹ ਤਕਰੀਬਨ ਡੇਢ ਕੁ ਸਾਲ ਪਹਿਲਾਂ ਪਿੰਡ ਰਾਮਸਰਾ ਵਿੱਚ ਗੁਰਸੇਵਕ ਸਿੰਘ ਦੇ ਨਾਲ ਹੋਇਆ ਸੀ। ਵਿਆਹ ਹੋਣ ਤੋਂ ਕੁੱਝ ਸਮਾਂ ਬਾਅਦ ਹੀ ਘਰ ਵਿੱਚ ਅਕਸਰ ਕਲੇਸ਼ ਝਗੜਾ ਹੁੰਦਾ ਰਹਿੰਦਾ ਸੀ। ਦਹੇਜ ਦੀ ਮੰਗ ਨੂੰ ਲੈ ਕੇ ਰਮਨਦੀਪ ਕੌਰ ਦੇ ਸਹੁਰੇ ਪਰਿਵਾਰ ਵਾਲੇ ਉਸ ਦੇ ਨਾਲ ਕੁੱਟਮਾਰ ਕਰਦੇ ਰਹਿੰਦੇ ਸਨ। ਹਾਲਾਂਕਿ ਦੋਵੇਂ ਪਿੰਡਾਂ ਦੀਆਂ ਪੰਚਾਇਤਾਂ ਨੇ ਦੋਵਾਂ ਪਰਿਵਾਰਾਂ ਦੇ ਵਿੱਚ ਸਮੱਝੌਤਾ ਵੀ ਕਰਵਾ ਦਿੱਤਾ ਗਿਆ ਸੀ। ਮ੍ਰਿਤਕਾ ਮਹਿਲਾ ਦੇ ਪੇਕੇ ਪਰਿਵਾਰ ਵਾਲਿਆਂ ਨੇ ਇਲਜ਼ਾਮ ਲਗਾਇਆ ਕਿ ਉਸ ਦੀ ਸੱਸ ਅਤੇ ਪਤੀ ਮੋਟਰਸਾਇਕਲ ਅਤੇ ਹੋਰ ਦਹੇਜ ਦੀ ਮੰਗ ਕਰ ਰਹੇ ਸਨ। ਪਿਛਲੇ ਦਿਨੀਂ ਉਨ੍ਹਾਂ ਦੀ ਕੁੜੀ ਦੇ ਨਾਲ ਕੁੱਟਮਾਰ ਕੀਤੀ ਗਈ। ਉਸ ਨੂੰ ਮਾਰ ਕੇ ਪੱਖੇ ਨਾਲ ਲਟਕਾ ਦਿੱਤਾ ਗਿਆ। ਮ੍ਰਿਤਕ ਮਹਿਲਾ ਦੇ ਪੇਕੇ ਪਰਿਵਾਰ ਵਾਲਿਆਂ ਨੇ ਦੋਸ਼ੀਆਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਸ ਮਾਮਲੇ ਵਿੱਚ ਰਾਮਮੰਡੀ ਪੁਲਿਸ ਨੇ ਮ੍ਰਿਤਕ ਰਮਨਦੀਪ ਕੌਰ ਦੀ ਲਾਸ਼ ਉਸ ਦੇ ਵਾਰਸਾਂ ਨੂੰ ਸਿਵਲ ਹਸਪਤਾਲ ਤਲਵੰਡੀ ਸਾਬੋ ਵਿੱਚ ਪੋਸਟਮਾਰਟਮ ਕਰਾ ਕੇ ਸੌਂਪ ਦਿੱਤੀ ਹੈ। ਰਾਮਾ ਮੰਡੀ ਪੁਲਿਸ ਨੇ ਮ੍ਰਿਤਕਾ ਦੇ ਪਤੀ ਅਤੇ ਸੱਸ ਸਹੁਰੇ ਦੇ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।